ਪੰਜਾਬ ‘ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ

Categoriesnews

ਪੰਜਾਬ ‘ਚ ਮੌਨਸੂਨ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਸਵੇਰ ਤੋਂ ਹੀ ਸੂਬੇ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ 12 ਜੁਲਾਈ ਲਈ 7 ਜ਼ਿਲ੍ਹਿਆਂ ‘ਚ ਮੌਸਮ ਖਰਾਬ ਰਹਿਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਕਪੂਰਥਲਾ, ਤਰਨ ਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ‘ਚ ਅਸਮਾਨੀ ਬਿਜਲੀ ਚਮਕਣ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੇ ਮੋਹਲੇਧਾਰ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਦੋਆਬਾ ਅਤੇ ਮਾਝਾ ਖੇਤਰ ‘ਚ ਮੌਸਮ ਨੇ ਕਰਵਟ ਲਈ ਹੈ। ਸਵੇਰ ਤੋਂ ਹੀ ਕਈ ਥਾਵਾਂ ‘ਤੇ ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ ਮਾਲਵਾ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਅਜੇ ਵੀ ਮੌਸਮ ਸਾਫ਼ ਅਤੇ ਖੁਸ਼ਕ ਬਣਿਆ ਹੋਇਆ ਹੈ। ਹਾਲਾਂਕਿ 13 ਤੋਂ 17 ਜੁਲਾਈ ਤੱਕ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ, ਪਰ ਇੱਕਾ ਦੁੱਕਾ ਮੀਂਹ ਜਾਰੀ ਰਹਿਣ ਦੀ ਉਮੀਦ ਹੈ। ਹਾਲਾਂਕਿ 13 ਜੁਲਾਈ ਤੋਂ ਮਾਨਸੂਨ ਕਮਜ਼ੋਰ ਪੈਣ ਦੀ ਉਮੀਦ ਹੈ, ਜਿਸ ਨਾਲ ਨਮੀ ਵਾਲੀ ਗਰਮੀ ਵਧੇਗੀ।

ਦੱਸਣਯੋਗ ਹੈ ਕਿ ਪੰਜਾਬ ‘ਚ 1 ਤੋਂ 11 ਜੁਲਾਈ ਦੇ ਵਿਚਕਾਰ ਕੁੱਲ 52.8 ਮਿਲੀਮੀਟਰ ਮੀਂਹ ਪਿਆ, ਜੋ ਕਿ ਆਮ 49.6 ਮਿਲੀਮੀਟਰ ਤੋਂ 6% ਵੱਧ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ‘ਚ ਔਸਤ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.8 ਡਿਗਰੀ ਸੈਲਸੀਅਸ ਘੱਟ ਗਿਆ, ਪਰ ਆਮ ਦੇ ਆਸ-ਪਾਸ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

About the author

Leave a Reply