ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੀਆਂ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ
ਥਾਣਾ ਸਦਰ ਰਾਏਕੋਟ ਪੁਲੀਸ ਨੇ ਸਹੁਰਾ ਪਰਿਵਾਰ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਕੈਨੇਡਾ ਤੋਂ ਪਰਤੀ ਜੈਸਵੀਨ ਕੌਰ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਨ ਮਗਰੋਂ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਅੱਜ ਮੁਲਜ਼ਮ ਨੂੰ ਜਗਰਾਉਂ ਅਦਾਲਤ ਵਿੱਚ ਪੇਸ਼ ਕੀਤਾ ਜਿਥੇ ਉਸ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਮਨਜ਼ੂਰ ਹੋਇਆ ਹੈ। ਰਾਏਕੋਟ ਦੇ ਉਪ ਪੁਲੀਸ ਕਪਤਾਨ ਰਛਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਜੈਸਵੀਨ ਖ਼ਿਲਾਫ਼ 28 ਲੱਖ ਰੁਪਏ ਦੀ ਠੱਗੀ ਦਾ ਕੇਸ ਜੁਲਾਈ 2021 ਵਿੱਚ ਮਹੇਰਨਾ ਕਲਾਂ ਵਾਸੀ ਜਗਰੂਪ ਸਿੰਘ ਪੁੱਤਰ ਅਮਰੀਕ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ।
ਹਾਲਾਂਕਿ ਜੈਸਵੀਨ ਵੱਲੋਂ ਵੀ ਆਪਣੇ ਪਤੀ ਤੇ ਸਹੁਰਾ ਪਰਿਵਾਰ ਖ਼ਿਲਾਫ਼ ਦਾਜ ਲਈ ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਂਦਿਆਂ ਸ਼ਿਕਾਇਤ ਦਿੱਤੀ ਸੀ ਪਰ ਸਥਾਨਕ ਤਤਕਾਲੀ ਡੀਐੱਸਪੀ ਸੁਖਨਾਜ਼ ਸਿੰਘ ਨੇ ਇਸ ਸ਼ਿਕਾਇਤ ਨੂੰ ਖਾਰਜ ਕਰਦਿਆਂ ਧੋਖਾਧੜੀ ਦੇ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਇਸ ਮਗਰੋਂ ਜ਼ਿਲ੍ਹਾ ਪੁਲੀਸ ਮੁਖੀ ਦੇ ਆਦੇਸ਼ ’ਤੇ ਥਾਣਾ ਸਦਰ ਰਾਏਕੋਟ ਪੁਲੀਸ ਨੇ ਕੇਸ ਦਰਜ ਕਰਕੇ ਜੈਸਵੀਨ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਸੀ ਜਿਸ ਦੇ ਆਧਾਰ ’ਤੇ ਅੱਜ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜੈਸਵੀਨ ਕੌਰ 4 ਨਵੰਬਰ 2015 ਨੂੰ ਜਗਰੂਪ ਸਿੰਘ ਨਾਲ ਵਿਆਹ ਕਰਵਾ ਕੇ 12 ਦਸੰਬਰ 2015 ਨੂੰ ਪੜ੍ਹਾਈ ਲਈ ਕੈਨੇਡਾ ਗਈ ਸੀ, ਜਿਸ ਦਾ ਸਾਰਾ ਖਰਚਾ ਜਗਰੂਪ ਦੇ ਪਰਿਵਾਰ ਨੇ ਕੀਤਾ ਸੀ। ਕੈਨੇਡਾ ਪੁੱਜ ਕੇ ਜੈਸਵੀਨ ਨੇ ਜਗਰੂਪ ਨੂੰ ਕੈਨੇਡਾ ਬੁਲਾਉਣ ਲਈ ਵੀਜ਼ਾ ਵਾਸਤੇ ਅਰਜ਼ੀ ਨਹੀਂ ਲਾਈ ਤੇ ਜਦੋਂ ਜ਼ੋਰ ਪਾਉਣ ’ਤੇ ਛੇ ਸਾਲਾਂ ਬਾਅਦ ਫਾਈਲ ਲਗਾਈ ਤਾਂ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਵੀਜ਼ਾ ਨਹੀਂ ਮਿਲਿਆ। ਇਸ ਮਗਰੋਂ ਜੈਸਵੀਨ ਨੇ ਜਗਰੂਪ ਨਾਲ ਵਿਆਹ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਸੀ।