ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਖ਼ਬਰ, Alert ਹੋ ਜਾਣ ਲੋਕ, ਵਿਭਾਗ ਵਲੋਂ ਜਾਰੀ ਹੋ ਗਈ ਐਡਵਾਈਜ਼ਰੀ (ਵੀਡੀਓ)

news
Spread the love

ਪੰਜਾਬ ‘ਚ ਮੌਸਮ ਮੁੜ ਕਰਵਟ ਲੈਂਦਾ ਹੋਇਆ ਦਿਖਾਈ ਦੇ ਰਿਹਾ ਹੈ। ਦਰਅਸਲ ਹੁਣ ਮੌਸਮ ਵਿਭਾਗ ਵਲੋਂ ਮੀਂਹ ਨੂੰ ਲੈ ਕੇ ਪੰਜਾਬ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵਲੋਂ 13-14 ਮਾਰਚ ਨੂੰ ਮਾਝਾ ਅਤੇ ਦੋਆਬਾ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਸ ਤੋਂ ਇਲਾਵਾ ਤੇਜ਼ ਹਨ੍ਹੇਰੀ ਅਤੇ ਤੂਫ਼ਾਨ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ‘ਚ ‘ਯੈਲੋ ਅਲਰਟ’ ਐਲਾਨ ਕਰਦੇ ਹੋਏ ਹਨ੍ਹੇਰੀ, ਬਿਜਲੀ, ਤੂਫ਼ਾਨ ਦੀ ਸੰਭਾਵਨਾ ਜਤਾਈ ਗਈ ਹੈ। ਇਸ ਕਾਰਨ ਮੌਸਮ ਵਿਭਾਗ ਨੇ ਸਾਵਧਾਨ ਰਹਿਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਮੌਸਮ ‘ਚ ਆਈ ਇਸ ਤਬਦੀਲੀ ਕਾਰਨ ਰਾਤ ਵੇਲੇ ਘੱਟੋ-ਘੱਟ ਤਾਪਮਾਨ ‘ਚ ਵਾਧਾ ਹੋਵੇਗਾ ਅਤੇ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ ‘ਚ ਗਿਰਾਵਟ ਆਵੇਗੀ।

https://www.facebook.com/watch/live/?ref=watch_permalink&v=981223846759790

ਇਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਕਾਫ਼ੀ ਨੁਕਸਾਨ ਹੋ ਸਕਦਾ ਹੈ। ਕਿਸਾਨਾਂ ਦੀ ਪੱਕਣ ਕੰਢੇ ਆਈ ਹੋਈ ਫ਼ਸਲ ਡਿੱਗ ਸਕਦੀ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਪੰਜਾਬ ‘ਚ ਸਰਗਰਮ ਹੋਣ ਜਾ ਰਹੀ ਇਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ‘ਚ ਤਬਦੀਲੀ ਦੀ ਸੰਭਾਵਨਾ ਹੈ। ਮੀਂਹ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਡਿੱਗ ਜਾਵੇਗਾ।

Leave a Reply