ਪੰਜਾਬ : ਵਿਆਹੁਤਾ ਕੁੜੀ ਦੀ ਹੋਈ ਭੇਤਭਰੇ ਹਾਲਾਤਾਂ ਚ ਮੌਤ , ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

news
Spread the love

ਆਈ ਤਾਜਾ ਵੱਡੀ ਖਬਰ

ਜਦੋਂ ਇੱਕ ਕੁੜੀ ਵਿਆਹ ਕੇ ਆਪਣੇ ਸਹੁਰੇ ਪਰਿਵਾਰ ਵਿੱਚ ਜਾਂਦੀ ਹੈ ਤਾਂ ਉੱਥੇ ਉਸ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਸਹੁਰੇ ਪਰਿਵਾਰ ਦੇ ਮਾਹੌਲ ਵਿੱਚ ਢੱਲਣ ਵਾਸਤੇ ਉਸ ਨੂੰ ਕਾਫੀ ਸਮਾਂ ਲੱਗ ਜਾਂਦਾ l ਇਸ ਦੌਰਾਨ ਪਰਿਵਾਰਾਂ ਦੇ ਵਿੱਚ ਕਈ ਪ੍ਰਕਾਰ ਦੇ ਲੜਾਈ ਝਗੜੇ ਵੀ ਹੁੰਦੇ ਹਨ l ਪਰ ਕਈ ਵਾਰ ਇਹ ਲੜਾਈ ਝਗੜੇ ਇੰਨੇ ਜਿਆਦਾ ਵੱਧ ਜਾਂਦੇ ਹਨ ਕਿ ਕਿਸੇ ਦੀ ਜਾਨ ਤੱਕ ਚਲੀ ਜਾਂਦੀ ਹੈ। ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ,ਜਿੱਥੇ ਇੱਕ ਵਿਹੁਤਾ ਕੁੜੀ ਦੀ ਭੇਦ ਭਰੇ ਹਾਲਾਤਾਂ ਦੇ ਵਿੱਚ ਮੌਤ ਹੋ ਗਈ l ਇਸ ਕੁੜੀ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਜਿਸ ਕਾਰਨ ਕੁੜੀ ਦੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ l

ਮਾਮਲਾ ਅੱਚਲ ਸਾਹਿਬ ਤੋਂ ਸਾਹਮਣੇ ਆਇਆ l ਜਿੱਥੇ ਦੇ ਪਿੰਡ ਜੈਤੋ ਸਰਜਾ ਵਿਖੇ ਸ਼ੱਕੀ ਹਾਲਾਤ ਵਿਚ ਇੱਕ ਵਿਆਹੁਤਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ । ਉੱਥੇ ਹੀ ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆ ਲੜਕੀ ਦੇ ਪਿਤਾ ਪ੍ਰੇਮ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਨਿਰਮਤਪਾਲ ਕੌਰ ਦਾ ਵਿਆਹ ਕੁਲਦੀਪ ਸਿੰਘ ਨਾਲ ਕਰੀਬ ਨੌ ਮਹੀਨੇ ਪਹਿਲਾਂ ਹੋਇਆ ਸੀ ਤੇ ਪਤੀ-ਪਤਨੀ ਵਿਚ ਝਗੜਾ ਰਹਿਣ ਕਾਰਨ ਅੱਜ ਸਾਨੂੰ ਫੋਨ ਆਇਆ ਕਿ ਤੁਹਾਡੀ ਲੜਕੀ ਦੀ ਮੌਤ ਹੋ ਚੁੱਕੀ ਹੈ, ਉਹਨਾਂ ਕਿਹਾ ਕਿ ਜਦੋਂ ਅਸੀਂ ਮੌਕੇ ਤੇ ਪੁੱਜੇ ਤਾਂ ਵੇਖਿਆ ਕਿ ਸਾਡੀ ਧੀ ਦਾ ਕਤਲ ਕੀਤਾ ਗਿਆ ਹੈ l

ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ’ਤੇ ਥਾਣਾ ਰੰਘੜ ਨੰਗਲ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਿਆਹੁਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਫਿਲਹਾਲ ਪੁਲਿਸ ਵੱਲੋਂ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਜਿਸ ਦੇ ਚਲਦੇ ਪੁਲਿਸ ਮਾਮਲੇ ਸਬੰਧੀ ਅੱਗੇ ਦੀ ਕਾਰਵਾਈ ਕਰੇਗੀ।

Leave a Reply