ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਚੋਣ ਲੜਨ ਦਾ ਹੱਕ
ਇਸ ਮੌਕੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਉਹਨਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਹਨਾਂ ਪਾਰਟੀ ਹਾਈਕਮਾਂਡ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਦਾ ਉਮੀਦਵਾਰ ਬਣਾਏ ਜਾਣ ‘ਤੇ ਧੰਨਵਾਦ ਕੀਤਾ। ਉਹਨਾਂ ਗੁਰਦੀਪ ਸਿੰਘ ਬਾਠ ਵਲੋਂ ਵਿਰੋਧ ਕੀਤੇ ਜਾਣ ‘ਤੇ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਦਾ ਟਿਕਟ ਮੰਗਣ ਦਾ ਹੱਕ ਹੈ, ਪਰ ਪਾਰਟੀ ਵਲੋਂ ਜਿਸ ਨੂੰ ਵੀ ਟਿਕਟ ਦੇ ਦਿੱਤੀ ਜਾਂਦੀ ਹੈ, ਉਸਦਾ ਸਾਥ ਦੇਣਾ ਚਾਹੀਦਾ ਹੈ।
ਸਰਕਾਰ ਦੇ ਕੰਮਾਂ ‘ਤੇ ਮੰਗਾਂਗੇ ਵੋਟ
ਉਹਨਾਂ ਕਿਹਾ ਕਿ ਗੁਰਦੀਪ ਸਿੰਘ ਬਾਠ ਦਾ ਚੋਣ ਲੜਨ ਦਾ ਆਪਣਾ ਹੱਕ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਢਾਈ ਸਾਲਾਂ ਦੇ ਵਿਕਾਸ ਕੰਮਾਂ ਨੂੰ ਲੈ ਕੇ ਚੋਣ ਲੜੀ ਜਾਵੇਗੀ। ਸਰਕਾਰ ਵਲੋਂ ਘਰੇਲੂ ਮੁਫ਼ਤ ਬਿਜਲੀ, ਨਹਿਰੀ ਪਾਣੀ, ਖੇਤਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਦੇ ਵਾਅਦੇ ਪੂਰੇ ਕੀਤੇ। ਬਰਨਾਲਾ ਸ਼ਹਿਰ ਦੇ ਵਿਕਾਸ ਲਈ ਵੱਡੀਆ ਗ੍ਰਾਂਟਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਤੀਆਂ ਅਤੇ ਇਸੇ ਵਿਕਾਸ ਦੇ ਮੁੱਦੇ ਉਪਰ ਉਹ ਚੋਣ ਲੜਨਗੇ।